ਸਹਾਇਕ ਸੁਪਰਡੰਟ ਜੇਲ੍ਹਾਂ ਦੀ ਭਰਤੀ ਪ੍ਰੀਖਿਆ 31 ਜਨਵਰੀ 2021 ਨੂੰ!

 • ਭਰਤੀ ਪ੍ਰੀਖਿਆ ਦਾ ਸਿਲੇਬਸ ਬੋਰਡ ਦੀ ਵੈਬਸਾਈਟ ਤੇ ਕੀਤਾ ਅਪਲੋਡ : ਚੇਅਰਮੈਨ ਰਮਨ ਬਹਿਲ

• 16000 ਉਮੀਦਵਾਰਾਂ ਨੇ ਕੀਤਾ ਅਪਲਾਈ 

• ਚੇਅਰਮੈਨ ਨੇ ਉਮੀਦਵਾਰਾਂ  ਨੂੰ ਸਫਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ

ਐਸ.ਏ.ਐਸ. ਨਗਰ, 23 ਦਸੰਬਰ :

ਬੁਰੇਉ ਰਿਪੋਰਟ :

ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਸਾਂਝੀ ਕਰਦਿਆ ਦੱਸਿਆ ਕਿ ਪੰਜਾਬ ਸਰਕਾਰ ਦੇ ਲੋਕਾਂ ਪ੍ਰਤੀ ਵਚਨਬੱਧਤਾ ਨੂੰ ਮੁੱਖ ਰੱਖਦੇ ਹੋਏ ਨੌਜਵਾਨਾ ਨੂੰ ਰੋਜ਼ਗਾਰ ਦੇਣ ਲਈ ਬੋਰਡ ਵਲੋਂ ਜੇਲ੍ਹ ਵਿਭਾਗ ਪੰਜਾਬ ਵਿੱਚ ਸਹਾਇਕ ਸੁਪਰਡੰਟ ਜੇਲ੍ਹਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕਰਕੇ 16 ਨਵੰਬਰ ਤੋਂ ਮਿਤੀ 07 ਦਸੰਬਰ 2020 ਤੱਕ ਆਨਲਾਈਨ ਐਪਲੀਕੇਸ਼ਨ ਦੀ ਮੰਗ ਕੀਤੀ ਗਈ ਸੀ।

  ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਦੀ ਸਹੂਲਤ ਲਈ ਇਹਨਾਂ ਅਸਾਮੀਆਂ ਲਈ ਹੋਣ ਵਾਲੀ ਪ੍ਰੀਖਿਆ ਦਾ ਸੰਭਾਵੀ ਸਿਲੇਬਸ ਬੋਰਡ ਦੀ ਵੈਬਸਾਈਟ ਤੇ ਅਪਲੋਡ ਕਰ ਦਿੱਤਾ ਗਿਆ ਸੀ। 

ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਵਲੋਂ ਇਹਨਾਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਦੀ ਮਿਤੀ ਦਾ ਐਲਾਨ ਕਰਦੇ ਹੋਏ ਦੱਸਿਆ ਹੈ ਕਿ ਇਹ ਪ੍ਰੀਖਿਆ ਮਿਤੀ 31 ਜਨਵਰੀ 2021 ਨੂੰ ਲਈ ਜਾਣੀ ਹੈ। 

ਉਨ੍ਹਾਂ ਦੱਸਿਆ ਕਿ ਸਹਾਇਕ ਸੁਪਰਡੰਟ ਜੇਲ੍ਹਾਂ  ਦੀ ਅਸਾਮੀ ਲਈ ਲਗਭਗ 16000 ਉਮੀਦਵਾਰਾਂ ਨੇ ਸਫਲਤਾਪੂਰਵਕ ਅਪਲਾਈ  ਕੀਤਾ । 

ਅਪਲਾਈ ਕਰਨ ਉਮੀਦਵਾਰਾਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦੇ ਹੋਏ ਉਹਨਾਂ ਨੂੰ ਹੁਣ ਤੋਂ ਹੀ ਸਹਾਇਕ ਸੁਪਰਡੰਟ ਜੇਲ੍ਹਾਂ ਦੀ ਅਸਾਮੀ ਲਈ ਬੋਰਡ ਵਲੋਂ ਲਏ ਜਾਣ ਵਾਲੇ ਟੈਸਟ ਦੀ ਤਿਆਰੀ ਕਰਨ ਦੀ ਸਲਾਹ ਦਿੱਤੀ ਅਤੇ ਉਨ੍ਹਾਂ ਦੀ ਸਫਲਤਾ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

Comments

Popular posts from this blog

पुलिस अधिकारी से दु:खी भाजपा नेता की ओर से परिवार समेत आत्म हत्या करने का ऐलान!

ਪੱਤਰਕਾਰ ਹਰਪ੍ਰੀਤ ਸਿੰਘ ਜੱਸੋਵਾਲ ਨੂੰ ਸਦਮਾ, ਪਿਤਾ ਦਾ ਦਿਹਾਂਤ |ਵੱਖ-ਵੱਖ ਰਾਜਨੀਤਿਕ, ਧਾਰਮਿਕ, ਸੰਗੀਤ ਤੇ ਫਿਲਮੀ ਦੁਨੀਆ ਦੇ ਸਿਤਾਰੇ, ਪੱਤਰਕਾਰ ਤੇ ਪੱਤਰਕਾਰ ਜੱਥੇਬੰਦੀਆਂ ਨੇ ਕੀਤਾ ਦੁੱਖ ਸਾਂਝਾ|

सहयोगी भाजपा के,ऑर्डिनेंस भाजपा का,वाह रे अकाली दल : अर्जुन त्रेहन