ਡਾ.ਆਦਰਸ਼ਪਾਲ ਕੌਰ ਨੇ ਮੋਹਾਲੀ ਦੇ ਸਿਵਲ ਸਰਜਨ ਵਜੋਂ ਅਹੁਦਾ ਸੰਭਾਲਿਆ|

 

• ਸਿਹਤ ਪ੍ਰੋਗਰਾਮਾਂ ਅਤੇ ਯੋਜਨਾਵਾਂ ਨੂੰ ਬਿਹਤਰ ਢੰਗ ਨਾਲ ਲਾਗੂ ਕਰਨਾ ਮੇਰਾ ਮੁੱਖ ਟੀਚਾ : ਸਿਵਲ ਸਰਜਨ

ਮੋਹਾਲੀ, 1 ਜਨਵਰੀ :

ਡਾ. ਆਦਰਸ਼ਪਾਲ ਕੌਰ ਨੇ ਅੱਜ ਜਿਲ੍ਹਾ ਐਸ.ਏ.ਐਸ. ਨਗਰ ਦੇ ਨਵੇਂ ਸਿਵਲ ਸਰਜਨ ਵਜੋਂ ਅਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸਿਵਲ ਸਰਜਨ ਦਫ਼ਤਰ ਦੇ ਸਮੁੱਚੇ ਸਟਾਫ਼ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਡਾ. ਆਦਰਸ਼ਪਾਲ ਕੌਰ ਇਸ ਤੋਂ ਪਹਿਲਾਂ ਈ.ਐਸ.ਆਈ. ਹਸਪਤਾਲ ਮੋਹਾਲੀ ਦੇ ਸੀਨੀਅਰ ਮੈਡੀਕਲ ਅਫ਼ਸਰ ਸਨ ਅਤੇ ਪਿਛਲੇ ਦਿਨੀਂ ਉਨ੍ਹਾਂ ਨੂੰ ਬਤੌਰ ਡਿਪਟੀ ਡਾਇਰੈਕਟਰ ਤਰੱਕੀ ਮਿਲੀ ਹੈ। 

 ਉਹ ਜ਼ਿਲ੍ਹੇ ਵਿਚ ਵੱਖ-ਵੱਖ ਸਮੇਂ ਦੌਰਾਨ ਵੱਖ ਵੱਖ ਅਹੁਦਿਆਂ ’ਤੇ ਸਿਹਤ ਵਿਭਾਗ ਨੂੰ ਅਪਣੀਆਂ ਸੇਵਾਵਾਂ ਦੇ ਚੁੱਕੇ ਹਨ। ਡਾ. ਆਦਰਸ਼ਪਾਲ ਕੌਰ ਨੇ ਸਿਹਤ ਅਤੇ ਪਰਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦਾ ਧਨਵਾਦ ਕਰਦਿਆਂ ਕਿਹਾ ਕਿ ਉਹ ਵੱਖ-ਵੱਖ ਕੌਮੀ ਤੇ ਸੂਬਾਈ ਸਿਹਤ ਪ੍ਰੋਗਰਾਮਾਂ ਅਤੇ ਯੋਜਨਾਵਾਂ ਨੂੰ ਜ਼ਿਲ੍ਹੇ ਵਿਚ ਵਧੇਰੇ ਪ੍ਰਭਾਵਸ਼ਾਲੀ ਅਤੇ ਬਿਹਤਰ ਤਰੀਕੇ ਨਾਲ ਲਾਗੂ ਕਰਨ ਲਈ ਪੂਰੀ ਵਾਹ ਲਾਉਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਦੀ ਕਾਰਜਪ੍ਰਣਾਲੀ ਨੂੰ ਬਿਹਤਰ ਬਣਾਉਣਾ ਉਨ੍ਹਾਂ ਦੀਆਂ ਸਿਖਰਲੀਆਂ ਤਰਜੀਹਾਂ ਵਿਚ ਸ਼ਾਮਲ ਹੈ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਦੀਪ ਸਿੰਘ, ਸਿਵਲ ਸਰਜਨ ਦੇ ਨਿਜੀ ਸਹਾਇਕ ਦਵਿੰਦਰ ਸਿੰਘ, ਹੈਲਥ ਇੰਸਪੈਕਟਰ ਦਲਬਾਗ਼ ਸਿੰਘ ਆਦਿ ਮੌਜੂਦ ਸਨ।

Comments

Popular posts from this blog

पुलिस अधिकारी से दु:खी भाजपा नेता की ओर से परिवार समेत आत्म हत्या करने का ऐलान!

ਪੱਤਰਕਾਰ ਹਰਪ੍ਰੀਤ ਸਿੰਘ ਜੱਸੋਵਾਲ ਨੂੰ ਸਦਮਾ, ਪਿਤਾ ਦਾ ਦਿਹਾਂਤ |ਵੱਖ-ਵੱਖ ਰਾਜਨੀਤਿਕ, ਧਾਰਮਿਕ, ਸੰਗੀਤ ਤੇ ਫਿਲਮੀ ਦੁਨੀਆ ਦੇ ਸਿਤਾਰੇ, ਪੱਤਰਕਾਰ ਤੇ ਪੱਤਰਕਾਰ ਜੱਥੇਬੰਦੀਆਂ ਨੇ ਕੀਤਾ ਦੁੱਖ ਸਾਂਝਾ|

सहयोगी भाजपा के,ऑर्डिनेंस भाजपा का,वाह रे अकाली दल : अर्जुन त्रेहन