ਕਾਂਗਰਸੀ ਉਮੀਦਵਾਰ ਬੀਬੀ ਬਲਜੀਤ ਕੌਰ ਨੇ ਸ਼ਿਖਰਾਂ ’ਤੇ ਪਹੁੰਚਾਇਆ ਚੋਣ ਪ੍ਰਚਾਰ

 ਮੋਹਾਲੀ, 29 ਜਨਵਰੀ (ਰਿਪੋਰਟ ਰਿਤਿਸ਼੍ ਕੁਮਾਰ  ):

ਨਗਰ ਨਿਗਮ ਚੋਣਾਂ ਲਈ ਵਾਰਡ ਨੰਬਰ 7 ਤੋਂ ਉਮੀਦਵਾਰ ਬੀਬੀ ਬਲਜੀਤ ਕੌਰ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੇ ਸਮਰਥਕਾਂ ਵੱਲੋਂ ਕੀਤਾ ਜਾ ਰਿਹਾ ਚੋਣ ਪ੍ਰਚਾਰ ਸ਼ਿਖਰਾਂ ’ਤੇ ਹੈ। ਅੱਜ ਵਾਰਡ ਦੀਆਂ ਵੱਡੀ ਗਿਣਤੀ ਵਿੱਚ ਔਰਤਾਂ ਅਤੇ ਬੱਚਿਆਂ ਨੇ ਵੀ ਉਨ੍ਹਾਂ ਦੀ ਚੋਣ ਮੁਹਿੰਮ ਸੰਭਾਲ ਲਈ ਹੈ। 

ਚੋਣ ਪ੍ਰਚਾਰ ਵਿੱਚ ਸ਼ਾਮਿਲ ਔਰਤਾਂ ਵੱਲੋਂ ਖ਼ੁਦ ਦੇ ਬਣਾਏ ਹੋਏ ਨਾਅਰਿਆਂ ਨਾਲ ਚੋਣ ਪ੍ਰਚਾਰ ਵਿੱਚ ਗਰਮੀ ਲਿਆਂਦੀ ਅਤੇ ਘਰ ਘਰ ਜਾ ਕੇ ਲੋਕਾਂ ਨੂੰ ਅਪੀਲ ਕੀਤੀ ਕਿ ਚੋਣਾਂ ਵਿੱਚ ਬੀਬੀ ਬਲਜੀਤ ਕੌਰ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ।

ਬੀਬੀ ਬਲਜੀਤ ਕੌਰ ਨੇ ਕਿਹਾ ਕਿ ਵਾਰਡ ਨੰਬਰ 7 ਉਨ੍ਹਾਂ ਦੇ ਪਰਿਵਾਰ ਦੀ ਤਰ੍ਹਾਂ ਹੈ ਅਤੇ ਚੋਣ ਜਿੱਤ ਕੇ ਆਪਣੇ ਵਾਰਡ ਦੀ ਹਰ ਸਮੱਸਿਆ ਦਾ ਹੱਲ ਕਰਨ ਲਈ ਯਤਨਸ਼ੀਲ ਰਹਿਣਗੇ ਅਤੇ ਲੋਕਾਂ ਦੀਆਂ ਸਹੂਲਤਾਂ ਦਾ ਖਿਆਲ ਰੱਖਿਆ ਜਾਵੇਗਾ।

ਇਸ ਮੌਕੇ ਪਰਮਜੀਤ ਅਜੀਮਲ, ਰਾਜ ਬਾਲਾ, ਅਰੁਣਾ ਸ਼ਰਮਾ, ਕਾਂਤਾ ਦੇਵੀ, ਮੰਜੂ, ਮਨਦੀਪ ਕੌਰ, ਸੁਰੱਕਸ਼ਾ ਦੇਵੀ, ਪਿਆਰਾ ਸਿੰਘ, ਜਗੀਰ ਸਿੱਧੂ, ਸ਼ਿਵ ਕੁਮਾਰ ਆਦਿ ਵੀ ਹਾਜ਼ਰ ਸਨ।

Comments

Popular posts from this blog

पुलिस अधिकारी से दु:खी भाजपा नेता की ओर से परिवार समेत आत्म हत्या करने का ऐलान!

ਪੱਤਰਕਾਰ ਹਰਪ੍ਰੀਤ ਸਿੰਘ ਜੱਸੋਵਾਲ ਨੂੰ ਸਦਮਾ, ਪਿਤਾ ਦਾ ਦਿਹਾਂਤ |ਵੱਖ-ਵੱਖ ਰਾਜਨੀਤਿਕ, ਧਾਰਮਿਕ, ਸੰਗੀਤ ਤੇ ਫਿਲਮੀ ਦੁਨੀਆ ਦੇ ਸਿਤਾਰੇ, ਪੱਤਰਕਾਰ ਤੇ ਪੱਤਰਕਾਰ ਜੱਥੇਬੰਦੀਆਂ ਨੇ ਕੀਤਾ ਦੁੱਖ ਸਾਂਝਾ|

सहयोगी भाजपा के,ऑर्डिनेंस भाजपा का,वाह रे अकाली दल : अर्जुन त्रेहन