ਵਾਰਡ ਨੰਬਰ 37 ਵਾਸੀਆਂ ਵੱਲੋਂ ਦਿੱਤੇ ਜਾ ਰਹੇ ਪਿਆਰ ਦੀ ਹਮੇਸ਼ਾਂ ਰਿਣੀ ਰਹਾਂਗੀ: ਬੀਬੀ ਸੁਖਵਿੰਦਰ ਕੌਰ|
ਕਾਂਗਰਸੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਦੀ ਚੋਣ ਮੁਹਿੰਮ ਦਾ ਵਧ ਰਿਹਾ ਦਿਨ-ਪ੍ਰਤੀ-ਦਿਨ ਕਾਰਵਾਂ|
ਮੁਹਾਲੀ 8 ਫਰਵਰੀ (ਜੋਤੀ ਸਿੰਗਲਾ) :
ਕਾਂਗਰਸ ਪਾਰਟੀ ਦੇ ਵਾਰਡ ਨੰਬਰ 37 ਤੋਂ ਚੋਣ ਲੜ ਰਹੀ ਸ਼੍ਰੀ ਮਤੀ ਸੁਖਵਿੰਦਰ ਕੌਰ ਦੀ ਚੋਣ ਮੁਹਿੰਮ ਨੂੰ ਵਾਰਡ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾਂ ਰਿਹਾ ਹੈ। ਉਨ੍ਹਾਂ ਵੱਲੋਂ ਆਪਣੇ ਵਾਰਡ ਵਿਚ ਕੀਤੀ ਜਾ ਰਹੀ ਚੋਣ ਮੁਹਿੰਮ ਵਿੱਚ ਦਿਨ ਪ੍ਰਤੀ ਦਿਨ ਲੋਕਾਂ ਦਾ ਕਾਰਵਾਂ ਵੱਧ ਰਿਹਾ ਹੈ। ਇਥੋਂ ਤੱਕ ਕਿ ਪਿੰਡ ਮਟੌਰ ਦੇ ਕਈ ਪਤਵੰਤਿਆਂ ਵੱਲੋਂ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਆਪਣੇ ਹੱਥ ਲੈਂਦੀਆਂ ਪੁਰੇ ਦਮ ਖ਼ਮ ਨਾਲ ਲੋਕਾਂ ਦੇ ਘਰਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ, ਅਤੇ ਵੋਟਾਂ ਮੰਗੀਆਂ ਜਾ ਰਹੀਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਮਤੀ ਸੁਖਵਿੰਦਰ ਕੌਰ ਨੇ ਦੱਸਿਆ ਕਿ ਉਹ ਕੈਬਨਿਟ ਮੰਤਰੀ ਸ ਬਲਵੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਵਿਕਾਸ ਦੇ ਨਾਂਅ ਤੇ ਲੋਕਾਂ ਤੋਂ ਵੋਟਾਂ ਮੰਗ ਰਹੇ ਹਨ ਅਤੇ ਵਾਰਡ ਵਾਸੀਆਂ ਵੱਲੋਂ ਵੀ ਉਨ੍ਹਾਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਂ ਰਿਹਾ ਹੈ। ਉਨ੍ਹਾਂ ਕਿਹਾ ਉਹ ਵਾਰਡ ਵਾਸੀਆਂ ਵੱਲੋਂ ਦਿੱਤੇ ਜਾ ਰਹੇ ਅਥਾਹ ਪਿਆਰ ਲਈ ਹਮੇਸ਼ਾ ਵਾਰਡ ਵਾਸੀਆਂ ਦੇ ਰਿਣੀ ਰਹਿਣਗੇ। ਇਸ ਮੌਕੇ ਪਿੰਡ ਦੇ ਮੋਹਤਬਰ ਨਿਵਾਸੀਆਂ ਨੇ ਕਿਹਾ ਕੇ ਬੀਬੀ ਸੁਖਵਿੰਦਰ ਕੌਰ ਦਾ ਪੂਰਾ ਪਰਿਵਾਰ ਪਿਛਲੇ ਲੰਬੇ ਸਮੇਂ ਤੋਂ ਵਾਰਡ ਵਾਸੀਆਂ ਨਾਲ ਖੜਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅੱਜ ਬੀਬੀ ਸੁਖਵਿੰਦਰ ਕੌਰ ਦੀ ਚੋਣ ਮੁਹਿੰਮ ਵਿੱਚ ਵਾਰਡ ਵਾਸੀਆਂ ਦਾ ਵੱਡਾ ਕਾਫ਼ਿਲਾ ਚੱਲ ਰਿਹਾ ਹੈ, ਇਹ ਇਸ ਗੱਲ ਦਾ ਪ੍ਰਤੀਕ ਹੈ ਕਿ ਬੀਬੀ ਸੁਖਵਿੰਦਰ ਕੌਰ ਵੱਡੇ ਮਾਰਜਨ ਨਾਲ ਜਿੱਤ ਪ੍ਰਾਪਤ ਕਰਨਗੇ।ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਵਿੱਚ ਵਾਰਡ ਦੀਆਂ ਮਹਿਲਾਵਾਂ ਅਤੇ ਕਈ ਹੋਰ ਮੋਹਤਬਰ ਨਿਵਾਸੀ ਹਾਜ਼ਰ ਸਨ।|

Comments
Post a Comment