ਵਾਰਡ ਨੰਬਰ 42 ਦੇ ਉਮੀਦਵਾਰ ਸੋਨੂੰ ਬੈਦਵਾਨ ਨੇ ਵਾਰਡ ਵਾਸੀਆਂ ਦੇ ਸਹਿਯੋਗ ਨਾਲ ਕੱਢੀਆਂ ਕੈਡਲ ਮਾਰਚ|
ਦਿੱਲੀ ਵਿਖੇ ਕਿਸਾਨੀ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨ ਵੀਰਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਰੱਖਿਆ ਦੋ ਮਿੰਟ ਦਾ ਮੌਨ |
ਮੋਹਾਲੀ 6 ਫਰਵਰੀ 2021 (ਜੋਤੀ ਸਿੰਗਲਾ):
ਪਿਛਲੇ ਲੰਮੇ ਸਮੇਂ ਤੋਂ ਦਿੱਲੀ ਵਿਖੇ ਪੰਜਾਬ ਦੇ ਨਾਲ-ਨਾਲ ਕਈ ਹੋਰ ਸੂਬਿਆਂ ਦੇ ਕਿਸਾਨਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਜਿਸ ਵਿੱਚ ਹੁਣ ਤੱਕ ਸੈਂਕੜੇ ਕਿਸਾਨ ਵੀਰ ਸ਼ਹੀਦ ਹੋ ਚੁੱਕੇ ਹਨ। ਜਿਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਅੱਜ ਵਾਰਡ ਨੰਬਰ 42 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੋਨੂੰ ਬੈਦਵਾਨ ਵੱਲੋਂ ਵਾਰਡ ਨਿਵਾਸੀਆਂ ਦੇ ਸਹਿਯੋਗ ਨਾਲ ਕੈਂਡਲ ਮਾਰਚ ਕੱਢਿਆ ਗਿਆ, ਅਤੇ 2 ਮਿੰਟ ਦਾ ਮੋਨ ਰੱਖ ਕੇ ਕਿਸਾਨੀ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨ ਵੀਰਾਂ ਦੀ ਸ਼ਹਾਦਤ ਨੂੰ ਯਾਦ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸੌਨੂ ਬੈਦਵਾਨ ਨੇ ਕਿਹਾ ਕੇ ਅੱਜ ਵਾਰਡ ਨੰਬਰ 42 ਦੇ ਨਿਵਾਸੀਆਂ ਦੇ ਸਹਿਯੋਗ ਨਾਲ ਕਿਸਾਨ ਵੀਰਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸੈਕਟਰ 71 ਗੁਰਦੁਆਰਾ ਸਾਹਿਬ ਤੋਂ ਕੈਂਡਲ ਮਾਰਚ ਕੱਢਿਆ ਗਿਆ ਹੈ। ਉਹਨਾਂ ਦੱਸਿਆ ਕਿ ਕੇਂਦਰ ਸਰਕਾਰ ਦੇਸ਼ ਦੇ ਕਿਸਾਨਾਂ ਨਾਲ ਤਾਨਾਸ਼ਾਹ ਵਾਲਾ ਰਵੱਈਆ ਆਪਣਾ ਰਹੀ ਹੈ। ਜਿਸ ਕਾਰਨ ਹੁਣ ਤੱਕ ਸੈਂਕੜੇ ਮਾਵਾਂ ਦੇ ਕਿਸਾਨ ਪੁੱਤ ਆਪਣੀ ਜਾਨ ਗਵਾ ਚੁੱਕੇ ਹਨ। ਅੱਜ ਉਹਨਾਂ ਕਿਸਾਨਾਂ ਦੀ ਸ਼ਹਾਦਤ ਨੂੰ ਯਾਦ ਕਰਨ ਲਈ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਇਸ ਕੈਂਡਲ ਮਾਰਚ ਵਿੱਚ ਸ਼ਾਮਿਲ ਹੋਏ ਹਨ। ਬੈਦਵਾਨ ਨੇ ਕਿਹਾ ਕਿ ਦੇਸ਼ ਦੀ ਉੱਨਤੀ ਅਤੇ ਨੌਜਵਾਨਾਂ ਦੇ ਉਜਵਲ ਭਵਿੱਖ ਲਈ ਕੇਂਦਰ ਸਰਕਾਰ ਨੂੰ ਜਲਦੀ ਤੋਂ ਜਲਦੀ ਇਹ ਤਿੰਨੋਂ ਕਾਲੇ ਕਾਨੂੰਨ ਵਾਪਿਸ ਲੈਣੈ ਚਾਹੀਦੇ ਹਨ। ਤਾਂ ਜੋ ਆਉਣ ਵਾਲੇ ਸਮੇਂ ਵਿੱਚ ਹੋਰ ਕੋਈ ਕਿਸਾਨ ਵੀਰ ਸ਼ਹੀਦ ਨਾ ਹੋਵੇ।ਇਸ ਮੌਕੇ ਉਨ੍ਹਾਂ ਨਾਲ ਮੱਖਣ ਸਿੰਘ ਬੈਦਵਾਨ, ਕਮਲਜੀਤ ਸਿੰਘ ਕੰਮਾਂ, ਗੁਰਪ੍ਰਤਾਪ ਸਿੰਘ ਬੜੀ, ਰੁਪਿੰਦਰ ਸਿੰਘ ਬਨੋਧੀ,ਨੋਧ ਸਿੰਘ, ਗੁਰਪ੍ਰੀਤ ਸਿੰਘ, ਜਤਿੰਦਰ ਸਿੰਘ ਕਾਹਲੋ ਅਤੇ ਵੱਡੀ ਗਿਣਤੀ ਵਿਚ ਵਾਰਡ ਦੀਆਂ ਮਹਿਲਾਵਾਂ ਤੇ ਕਈ ਪੰਤਵੰਤੇ ਵਿਅਕਤੀ ਹਾਜ਼ਿਰ ਸਨ।

Comments
Post a Comment