ਬੀਬੀ ਸੁਖਵਿੰਦਰ ਕੌਰ ਦੀ ਚੋਣ ਮੁਹਿੰਮ ਵਿੱਚ ਕੈਬਨਿਟ ਮੰਤਰੀ ਨੇ ਭਰਿਆ ਨਵਾਂ ਜੋਸ਼ |
ਮੋਹਾਲੀ 9 ਫ਼ਰਵਰੀ(ਜੋਤੀ ਸਿੰਗਲਾ):
ਨਗਰ ਨਿਗਮ ਚੋਣਾਂ ਦੇ ਲਈ ਵਾਰਡ ਨੰਬਰ 37 ਪਿੰਡ ਮਟੌਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਦੀ ਚੋਣ ਮੁਹਿੰਮ ਵਿੱਚ ਉਸ ਸਮੇਂ ਨਵਾਂ ਜੋਸ਼ ਭਰਿਆ ਗਿਆ ਜਦੋਂ ਕੈਬਨਿਟ ਮੰਤਰੀ ਪੰਜਾਬ ਸ੍ਰ. ਬਲਬੀਰ ਸਿੰਘ ਸਿੱਧੂ ਨੇ ਪਿੰਡ ਮਟੌਰ ਵਿਖੇ ਵੱਡੀ ਗਿਣਤੀ ਪੁਹੰਚੇ ਲੋਕਾਂ ਨੂੰ ਸੰਬੋਧਨ ਕੀਤਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਬੀਬੀ ਸੁਖਵਿੰਦਰ ਕੌਰ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਪਿੰਡ ਮਟੌਰ ਦਾ ਤੇਜ਼ੀ ਨਾਲ ਵਿਕਾਸ ਹੋ ਸਕੇ।
ਚੋਣ ਸਭਾ ਨੂੰ ਸੰਬੋਧਨ ਕਰਦਿਆਂ ਸ੍ਰ. ਬਲਬੀਰ ਸਿੰਘ ਸਿੱਧੂ ਵੱਲੋਂ ਵਿਰੋਧੀ ਪਾਰਟੀਆਂ ਤੇ ਤੰਜ ਕੱਸਦੇ ਹੋਏ ਕਿਹਾ ਕਿ ਆਮ ਆਦਮੀ ਦੀ ਪਾਰਟੀ ਵੱਲੋਂ ਸ਼ਹਿਰ ਦੇ ਸਭ ਤੋਂ ਵੱਡੇ ਅਮੀਰ ਆਦਮੀਂ ਨਾਲ ਹੱਥ ਮਿਲਾ ਕੇ ਇਹ ਸਾਬਤ ਕੀਤਾ ਹੈ ਕਿ ਇਹ ਪਾਰਟੀ ਆਮ ਲੋਕਾਂ ਦੀ ਪਾਰਟੀ ਨਹੀਂ ਸਗੋਂ ਕਾਰਪੋਰੇਟ ਘਰਾਨਿਆਂ ਦੀ ਪਾਰਟੀ ਹੈ। ਉਨ੍ਹਾਂ ਕਿਹਾ ਦਿੱਲੀ ਵਿੱਚ ਚੱਲ ਰਹੇ ਕਿਸਾਨੀ ਧਰਨੇ ਵਿੱਚ ਹੋਰ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਕਈ ਕਿਸਾਨਾਂ ਤੇ ਝੂਠੇ ਪਰਚੇ ਦਰਜ ਕੀਤੇ ਗਏ ਹਨ ਪ੍ਰੰਤੂ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਇੱਕ ਵੀ ਕਿਸਾਨ ਉੱਪਰ ਕੋਈ ਵੀ ਪਰਚਾ ਦਰਜ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਮੋਹਾਲੀ ਤੋਂ ਵੱਡੀ ਗਿਣਤੀ ਵਿੱਚ ਜਿੱਤਣਗੇ ਅਤੇ ਅੱਜ ਮਟੌਰ ਵਿੱਚ ਤੁਹਾਡਾ ਇਕੱਠ ਦੱਸ ਰਿਹਾ ਹੈ ਕਿ ਤੁਸੀਂ ਵਾਰਡ ਨੰਬਰ 37 ਤੋਂ ਬੀਬੀ ਸੁਖਵਿੰਦਰ ਕੌਰ ਨੂੰ ਵੱਡੇ ਮਾਰਜਨ ਨਾਲ ਜਿਤਾ ਕੇ ਕਾਰਪੋਰੇਸ਼ਨ ਵਿੱਚ ਭੇਜੋਗੇ। ਇਸ ਮੌਕੇ ਸਟੇਜ ਤੇ ਸੰਬੋਧਨ ਕਰਦੇ ਹੋਏ ਯੁਵਕ ਸੇਵਾਵਾਂ ਕਲੱਬ, ਮਟੌਰ ਦੇ ਪ੍ਰਧਾਨ ਮਲਕੀਤ ਮਟੌਰ ਨੇ ਕਿਹਾ ਕਿ ਉਹ ਕੈਬਨਿਟ ਮੰਤਰੀ ਸਰਦਾਰ ਬਲਬੀਰ ਸਿੰਘ ਦੇ ਧੰਨਵਾਦੀ ਹਨ ਜਿਨ੍ਹਾਂ ਵੱਲੋਂ ਪਿੰਡ ਵਾਸੀਆਂ ਨੂੰ ਆਵਾਰਾ ਪਸ਼ੂਆਂ ਦੀ ਆ ਰਹੀ ਸਮੱਸਿਆ ਨੂੰ ਹੱਲ ਕਰਵਾਇਆ ਗਿਆ ਅਤੇ ਕੈਬਨਿਟ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਤੋਂ ਮੰਗ ਕੀਤੀ ਕੇ ਡੇਅਰੀ ਫਾਰਮਿੰਗ ਨਾਲ ਜੁੜੇ ਹੋਏ ਪਿੰਡ ਮਟੌਰ ਦੇ ਪਰਿਵਾਰਾਂ ਲਈ ਇੱਕ ਮਿਲਕ ਕਲੋਨੀ ਬਣਾਉਣ ਅਤੇ ਪਿੰਡ ਮਟੌਰ ਵਿੱਚ ਨੌਜਵਾਨਾਂ ਲਈ ਇਕ ਖੇਲ੍ਹ ਮੈਦਾਨ ਬਣਾਇਆ ਜਾਵੇ ਤਾਂ ਜੋ ਨੌਜਵਾਨ ਬਿਨਾਂ ਕਿਸੇ ਰੋਕ ਟੋਕ ਤੋਂ ਉਸ ਮੈਦਾਨ ਵਿੱਚ ਖੇਡ ਸਕਣ। ਜਿਸ ਨੂੰ ਕੈਬਨਿਟ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵੱਲੋਂ ਜਲਦੀ ਹੀ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹੰਸਰਾਜ ਵਰਮਾ ਉੱਪ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ,ਅਜੀਤ ਸਿੰਘ, ਦਿਲਬਰ ਖਾਨ, ਗੁਰਪ੍ਰੀਤ ਸਿੰਘ, ਆਸ਼ੂ ਵੈਦ, ਸੁਦਾਗਰ ਖਾਨ, ਸਕੰਦਰ ਸ਼ਰਮਾ, ਵਾਸੂਦੇਵ ਕੋਸ਼ਿਸ਼, ਰਾਜਵਿੰਦਰ ਸਿੰਘ ਮਟੌਰ, ਅਵਤਾਰ ਸਿੰਘ ਕਾਲਾ, ਸੁਰਜੀਤ ਸਿੰਘ ਬੈਦਵਾਨ, ਸੁਨੀਤਾ ਰਾਣੀ, ਦਯਾਵੰਤੀ ਬਾਂਸਲ, ਜੱਗੀ ਮਟੌਰ ਦੇ ਨਾਲ ਵੱਡੀ ਗਿਣਤੀ ਵਿਚ ਮਹਿਲਾਵਾਂ ਅਤੇ ਪਿੰਡ ਦੇ ਪਤਵੰਤੇ ਹਾਜ਼ਰ ਸਨ।
Comments
Post a Comment